ਕੁਛ ਕਿਹਾ ਤਾਂ ਹਨੇਰਾ ਜਰੇਗਾ -Surjit Patar
ਕੁਛ ਕਿਹਾ ਤਾਂ ਹਨੇਰਾ ਜਰੇਗਾ ਕਿਵੇਂ, ਚੁਪ ਰਿਹਾ ਤਾਂ ਸ਼ਮਾਦਾਨ ਕੀ ਕਹਿਣਗੇ,
ਗੀਤ ਦੀ ਮੌਤ ਇਸ ਰਾਤ ਜੇ ਹੋ ਗਈ ,ਮੇਰਾ ਜੀਣਾ ਮੇਰੇ ਯਾਰ ਕਿੰਜ ਸਹਿਣਗੇ ,
ਇਸ ਅਦਾਲਤ ‘ਚ ਬੰਦੇ ਬਿਰਖ ਹੋ ਗਏ ,ਫੈਸਲੇ ਸੁਣਦਿਆਂ ਸੁਣਦਿਆਂ ਸੁਕ ਗਏ,
ਆਖੋ ਏਨਾਂ ਨੂੰ ਉਜੜੇ ਘਰੀਂ ਜਾਣ ਹੁਣ ,ਇਹ ਕਦੋਂ ਤੀਕ ਏਥੇ ਖੜ੍ਹੇ ਰਹਿਣਗੇ ,
ਯਾਰ ਮੇਰੇ ਜੋ ਇਸ ਆਸ ਤੇ ਮਰ ਗਏ ,ਕਿ ਮੈਂ ਉੱਨਾਂ ਦੇ ਦੁੱਖ ਦਾ ਬਣਾਵਾਂਗਾ ਗੀਤ,
ਜੇ ਮੈਂ ਚੁਪ ਹੀ ਰਿਹਾ ਜੇ ਮੈਂ ਕੁਛ ਨਾ ਕਿਹਾ ,ਬਣ ਕੇ ਰੂਹਾਂ ਸਦਾ ਭਟਕਦੇ ਰਹਿਣਗੇ,
No comments:
Post a Comment