16.5.11

ਸਿਖਰ ਦੁਪਹਿਰ-ਸ਼ਿਵ ਕੁਮਾਰ ਬਟਾਲਵੀ

ਸਿਖਰ ਦੁਪਹਿਰ

ਸਿਖਰ ਦੁਪਹਿਰ ਸਿਰ ਤੇ
ਮੇਰਾ ਢਲ ਚੱਲਿਆ ਪਰਛਾਵਾਂ
ਕਬਰਾਂ ਉਡੀਕਦੀਆਂ ਮੈਨੂੰ
ਜਿਓ ਪੁੱਤਰਾਂ ਨੂੰ ਮਾਵਾਂ
ਜ਼ਿੰਦਗੀ ਦਾ ਥਲ ਤਪਦਾ

ਕੱਲੇ ਰੁੱਖ ਦੀ ਹੋਂਦ ਵਿੱਚ ਮੇਰੀ
ਦੁੱਖਾਂ ਵਾਲੀ ਗਹਿਰ ਚੜ੍ਹੀ
ਵਗੇ ਗਮਾਂ ਵਾਲੀ ਤੇਜ਼ ਹਨੇਰੀ
ਮੈਂ ਵੀ ਕੇਹਾ ਰੁੱਖ ਚੰਦਰਾ
ਜਿਸਨੂੰ ਖਾ ਗਈਆਂ ਓਹਦੀਆਂ ਛਾਵਾਂ
ਕਬਰਾ ਉਡੀਕਦੀਆਂ ਮੈਨੂੰ ਜਿਓਂ ਪੁੱਤਰਾਂ ਨੂੰ ਮਾਵਾਂ
ਹਿਜਰਾਂ ਚ ਸੜਦੇ ਨੇ
ਸੁੱਖੇ ਰੋਟ ਤੇ ਸੁੱਖੀਆਂ ਚੂਰੀਆਂ
ਉਮਰਾਂ ਤਾਂ ਮੁੱਕ ਚਲੀਆਂ
ਪਰ ਮੁੱਕੀਆਂ ਨਾ ਤੇਰੀਆਂ ਵੇ ਦੂਰੀਆਂ
ਰੱਜ ਰੱਜ ਝੂਠ ਬੋਲਿਆ
ਮੇਰੇ ਨਾਲ ਚੰਦਰਿਆਂ ਕਾਵਾਂ
ਕਬਰਾਂ ਉਡੀਕਦੀਆਂ ਮੈਨੂੰ ਜਿਓਂ ਪੁੱਤਰਾਂ ਨੂੰ ਮਾਵਾਂ
ਲੋਕਾਂ ਮੇਰੇ ਗੀਤ ਸੁਣ ਲਏ
ਮੇਰਾ ਦੁੱਖ ਤਾਂ ਕਿਸੇ ਵੀ ਨਾ ਜਾਣਿਆ
ਲੱਖਾਂ ਮੇਰੇ ਸੀਸ ਚੁੰਮ ਗਏ
ਪਰ ਮੁੱਖੜਾ ਨਾ ਕਿਸੇ ਵੀ ਪਛਾਣਿਆ
ਅਜ ਏਸੇ ਮੁੱਖੜੇ ਤੋਂ
ਪਿਆ ਆਪਣਾ ਆਪ ਲੁਕਾਵਾਂ
ਕਬਰਾਂ ਉਡੀਕਦੀਆਂ ਮੈਨੂੰ
ਜਿਓ ਪੁੱਤਰਾਂ ਨੂੰ ਮਾਵਾਂ
ਸਿਖਰ ਦੁਪਹਿਰ ਸਿਰ ਤੇ
ਮੇਰਾ ਢਲ ਚੱਲਿਆ ਪਰਛਾਵਾਂ

No comments: