4.11.11

ਐਵੇਂ ਗੈਰਾਂ ਨਾਲ ਮਿੱਠਾ- ਮਿੱਠਾ ਬੋਲ ਹੋ ਗਿਆ -Sukhwinder Amrit

ਐਵੇਂ ਗੈਰਾਂ ਨਾਲ ਮਿੱਠਾ- ਮਿੱਠਾ ਬੋਲ ਹੋ ਗਿਆ, 
ਸਾਥੋਂ ਜਿੰਦਗੀ ਵਿੱਚ ਆਪੇ ਜ਼ਹਰ ਘੋਲ ਹੋ ਗਿਆ 

ਰਹੂ ਉਂਗਲਾਂ ਦੇ ਪੋਟਿਆਂ ਚੋਂ ਲਹੂ ਸਿੰਮਦਾ,
ਸਾਥੋਂ ਹੀਰਿਆਂ ਦੇ ਭੁਲੇਖੇ ਕੱਚ ਫੋਲ ਹੋ ਗਿਆ 

ਸਾਨੂੰ ਬਾਲ ਕੇ ਬਨੇਰਿਆਂ ਤੇ ਦੀਵਿਆਂ ਦੇ ਵਾਂਗੂ ,
ਸਾਡਾ ਚੰਨ ਆਪ ਬਦਲਾਂ ਦੇ ਕੋਲ ਹੋ ਗਿਆ

ਅਸੀਂ ਤਨਹਾਈਆਂ ਦੇ ਗਲ ਨਾਲ ਲੱਗ-ਲੱਗ ਰੋਏ,
ਇਕ ਫੁੱਲ ਸਾਡੇ ਪੈਰਾਂ ਤੋਂ ਮਧੋਲ ਹੋ ਗਿਆ

ਅਸੀਂ ਉਮਰਾਂ ਬੀਤਾਈਆਂ ਜਿਸਤੋਂ ਲੁੱਕ -ਲੁੱਕ ਕੇ,
ਰਾਤੀਂ ਸੁਪਨੇ ਚ ਆਇਆ, ਕੁੰਡਾ ਖੋਲ ਹੋ ਗਿਆ

ਜਿਨ੍ਹਾ ਸਜਨਾ ਨਾਲ ਨਾ ਸੀ ਸਾਡੀ ਸੁਰ ਮਿਲਦੀ,
ਗੀਤ ਜਿੰਦਗੀ ਦਾ ਓਹਨਾ ਸੰਗ ਬੋਲ ਹੋ ਗਿਆ I
sukhwinder amrit